Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ 'ਚੋਂ ਆਏ ਬਾਹਰ; ਕਾਂਗਰਸੀ ਵਰਕਰਾਂ ਵੱਲੋਂ ਸਵਾਗਤ
Advertisement
Article Detail0/zeephh/zeephh2248640

Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ 'ਚੋਂ ਆਏ ਬਾਹਰ; ਕਾਂਗਰਸੀ ਵਰਕਰਾਂ ਵੱਲੋਂ ਸਵਾਗਤ

Sadhu Singh Dharamsot News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆ ਗਏ ਹਨ।

Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ 'ਚੋਂ ਆਏ ਬਾਹਰ; ਕਾਂਗਰਸੀ ਵਰਕਰਾਂ ਵੱਲੋਂ ਸਵਾਗਤ

Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਜੇਲ੍ਹ ਦੇ ਵਿੱਚੋਂ ਬਾਹਰ ਆ ਗਏ ਹਨ। ਕਾਂਗਰਸ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਹੈ। ਸਾਧੂ ਸਿੰਘ ਧਰਮਸੋਤ ਨੇ ਕਿਹਾ ਅੱਜ ਤੋਂ ਹੀ ਕਾਂਗਰਸ ਪਾਰਟੀ ਦੇ ਲਈ ਚੋਣ ਪ੍ਰਚਾਰ ਸ਼ੁਰੂ ਕਰਾਂਗਾ, ਜਿੱਥੇ ਉਨ੍ਹਾਂ ਨੇ ਹਾਈ ਕੋਰਟ ਦਾ ਧੰਨਵਾਦ ਵੀ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਲ੍ਹ ਦੇ ਅੰਦਰ ਵੀ ਕਾਂਗਰਸ ਪਾਰਟੀ ਦੀਆਂ ਗੱਲਾਂ ਹੁੰਦੀਆਂ ਸਨ। ਸਾਧੂ ਸਿੰਘ ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਸਬੰਧੀ ਈਡੀ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 105 ਦਿਨ ਬਾਅਦ ਜੇਲ੍ਹ ਤੋਂ ਅੰਤਰਿਮ ਜ਼ਮਾਨਤ ਉਤੇ ਬਾਹਰ ਆਏ ਹਨ।

 

ਉਹਨਾਂ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹਨਾਂ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 6 ਜੂਨ ਨੂੰ ਆਤਮ ਸਮਰਪਣ ਕਰਨਾ ਪਵੇਗਾ।

ਸਾਧੂ ਸਿੰਘ ਧਰਮਸੋਤ ਕਾਂਗਰਸ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ। ਉਹ ਨਾਭਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਹਨ। ਇਹ ਹਲਕਾ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਉਨ੍ਹਾਂ ਨੂੰ 2022 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ; Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਸਾਬਕਾ ਮੰਤਰੀ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ। ਹਾਈ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ ਉਤੇ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਹੈ।  ਇਸ ਤੋਂ ਇਲਾਵਾ  ਉਨ੍ਹਾਂ ਨੂੰ 50000 ਦਾ ਬੇਲ ਬਾਂਡ ਵੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਅਦਾਲਤ ਦੀ ਇਜਾਜ਼ਤ ਦੇ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ।

ਇਹ ਵੀ ਪੜ੍ਹੋ;  Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸ

ਬਹਿਸ ਦੌਰਾਨ ਧਰਮਸੋਤ ਦੇ ਵਕੀਲ ਨੇ ਚੋਣ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤ੍ਰਿਮ ਜ਼ਮਾਨਤ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ। ਕਾਬਿਲੇਗੌਰ ਹੈ ਕਿ ਈਡੀ ਨੇ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਜੰਗਲਾਤ ਮੰਤਰੀ ਸਨ।

 

Trending news