Amritsar News: ਬੀਤੇ ਦਿਨ ਅੰਮ੍ਰਿਤਸਰ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ ਸੀ। ਅੱਜ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਪੁੱਜੀ, ਜਿਥੇ ਮਾਹੌਲ ਗਮਗੀਨ ਹੋ ਗਿਆ।
Trending Photos
Amritsar News (ਪਰਮਬੀਰ ਸਿੰਘ ਔਲਖ): ਅੰਮ੍ਰਿਤਸਰ ਦੇ ਰਹਿਣ ਵਾਲੇ ਰੋਜ਼ੀ-ਰੋਟੀ ਲਈ ਕੁਝ ਦਿਨ ਪਹਿਲਾਂ ਹੀ ਦੁਬਈ ਗਏ ਨੌਜਵਾਨ ਅਚਾਨਕ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪਰਿਵਾਰ ਉਪਰ ਇਕਦਮ ਦੁੱਖਾਂ ਦਾ ਪਹਾੜ ਟੁੱਟ ਪਿਆ ਸੀ
ਇਸ ਤੋਂ ਪਰਿਵਾਰ ਨੇ ਆਪਣੇ ਲੜਕੇ ਦਾ ਆਖਰੀ ਮੂੰਹ ਵੇਖਣ ਲਈ ਲਈ ਬੇਵੱਸ ਸਨ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਅਤੇ ਸਮਾਜ ਸੇਵੀਆਂ ਤੋਂ ਮਦਦ ਮੰਗੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਨਾਲ ਗੱਲ ਕੀਤੀ। ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐਸਪੀ ਓਬਰਾਏ ਤੇ ਉਨ੍ਹਾਂ ਦੀ ਟੀਮ ਵੱਲੋਂ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕੀਤੀ ਗਈ। ਸਰਬੱਤ ਦਾ ਭਲਾ ਟਰੱਸਟ ਆਪਣੇ ਯਤਨਾਂ ਵਿੱਚ ਕਾਮਯਾਬ ਰਿਹਾ।
ਟਰੱਸਟ ਦੇ ਯਤਨਾਂ ਨਾਲ ਲਾਸ਼ ਅੰਮ੍ਰਿਤਸਰ ਲਿਆਂਦੀ ਗਈ ਹੈ। ਅੱਜ ਨੌਜਵਾਨ ਦੀ ਦੇਹ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚੀ ਜਿੱਥੇ ਕਿ ਪਰਿਵਾਰਕ ਮੈਂਬਰ ਆਪਣੀ ਦੇਹ ਨੂੰ ਲੈਣ ਵਾਸਤੇ ਪਹੁੰਚੇ। ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐਸਪੀ ਓਬਰਾਏ ਵੱਲੋਂ ਹੁਣ ਤੱਕ 355 ਦੇ ਕਰੀਬ ਦੇਹਾਂ ਨੂੰ ਭਾਰਤ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ : Health News: ਜੇਕਰ ਤੁਸੀਂ ਵੀ ਇਸ ਪੋਜ 'ਚ ਬੈਠ ਰਹੇ ਹੋ; ਤਾਂ ਹੋ ਸਕਦੀਆਂ ਹਨ ਕਈ ਗੰਭੀਰ ਸਮੱਸਿਆਵਾਂ, ਗਰਭਵਤੀ ਔਰਤਾਂ ਰੱਖਣ ਖਾਸ ਧਿਆਨ
ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦੀ ਸਹਾਇਤਾ ਵੀ ਦਿੱਤੀ ਗਈ ਹੈ। 2500 ਰੁਪਏ ਮਹੀਨਾਵਾਰ ਪੈਨਸ਼ਨ ਲਗਾਈ ਗਈ ਹੈ। ਮ੍ਰਿਤਕ ਨੌਜਵਾਨ ਗੁਰਜੰਟ ਦੇ ਪਰਿਵਾਰ ਨੇ ਸਰਬੱਤ ਦਾ ਭਲਾ ਟਰੱਸਟ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਰਬੱਤ ਦੇ ਭਲਾ ਟਰੱਸਟ ਦੇ ਸੰਸਥਾਪਕ ਐਸਪੀ ਉਬਰਾਏ ਦੇ ਨਾਲ ਗੱਲਬਾਤ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਬਾਂਹ ਫੜੀ ਤੇ ਮੁੰਡੇ ਦੀ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਟਰੱਸਟ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : Lok Sabha Elections 2024: CM ਭਗਵੰਤ ਮਾਨ ਅੱਜ ਜਗਰਾਉਂ ਤੇ ਸ਼ਾਹਕੋਟ 'ਚ ਕਰਨਗੇ ਚੋਣ ਪ੍ਰਚਾਰ