Amritsar Sgpc News: SGPC ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ
Advertisement
Article Detail0/zeephh/zeephh2090047

Amritsar Sgpc News: SGPC ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ

Amritsar Sgpc News: ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਯਾਦਾ ਦੀ ਉਲੰਘਣਾ ਦੇ ਮਾਮਲੇ ’ਚ ਇਕ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਘਟਨਾ ਦੇ ਸਾਰੇ ਦੋਸ਼ੀਆਂ ਵਿਰੁੱਧ ਧਾਰਾ 295ਏ ਤਹਿਤ ਮੁਕੱਦਮਾ ਦਰਜ ਹੋਵੇ।

Amritsar Sgpc News: SGPC ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ

Amritsar Sgpc News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਯਾਦਾ ਦੀ ਉਲੰਘਣਾ ਦੇ ਮਾਮਲੇ ’ਚ ਇਕ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਘਟਨਾ ਦੇ ਸਾਰੇ ਦੋਸ਼ੀਆਂ ਵਿਰੁੱਧ ਧਾਰਾ 295ਏ ਤਹਿਤ ਮੁਕੱਦਮਾ ਦਰਜ ਹੋਵੇ ਅਤੇ ਧਾਰਮਿਕ ਅਵੱਗਿਆ ਦਾ ਦੋਸ਼ੀ ਹੋਣ ਕਰਕੇ ਮੁੱਖ ਮੰਤਰੀ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਵੇ।

ਇਜਲਾਸ ਮੌਕੇ ਆਏ ਵਿਚਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਮਤੇ ਵਿਚ ਕਿਹਾ ਗਿਆ ਕਿ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਲੋਧੀ ’ਤੇ ਪੁਲਿਸ ਵੱਲੋਂ ਗੋਲਬਾਰੀ ਕਰਨ ਅਤੇ ਮਰਯਾਦਾ ਦੀ ਉਲੰਘਣਾ ਦੇ ਮੁੱਖ ਦੋਸ਼ੀ ਵਜੋਂ ਪੰਜਾਬ ਦੇ ਮੁੱਖ ਮੰਤਰੀ/ਗ੍ਰਹਿ ਮੰਤਰੀ ਭਗਵੰਤ ਮਾਨ ਆਪਣਾ ਅਹੁਦਾ ਤੁਰੰਤ ਛੱਡਣ। ਮੁੱਖ ਮੰਤਰੀ ਸਮੇਤ ਗੁਰਦੁਆਰਾ ਸਾਹਿਬ ਦੀ ਘਟਨਾ ਦੇ ਹਰ ਦੋਸ਼ੀ ’ਤੇ ਧਾਰਾ 295ਏ ਤਹਿਤ ਫ਼ੌਜਦਾਰੀ ਪਰਚਾ ਦਰਜ ਕੀਤਾ ਜਾਵੇ।

ਪਾਸ ਕੀਤੇ ਗਏ ਮਤੇ ਵਿਚ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਮੁੱਖ ਮੰਤਰੀ ਵਿਰੁੱਧ ਕਾਰਵਾਈ ਲਈ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇਗਾ। ਇਜਲਾਸ ਨੇ ਫੈਸਲਾ ਕੀਤਾ ਕਿ ਜੇਕਰ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਪੈਰਵਾਈ ਕਰਦਿਆਂ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਇਕ ਵਿਸ਼ਾਲ ਇਕੱਠ ਬੁਲਾ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਅਗਲੀ ਰਣਨੀਤੀ ਉਲੀਕਣ ਦਾ ਵੀ ਫੈਸਲਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਖ ਦੋਸ਼ੀ ਅਤੇ ਜਬਰ ਜਨਾਹ ਤੇ ਕਤਲ ਦੇ ਮਾਮਲਿਆਂ ਵਿਚ ਸਜ਼ਾ ਭੁਗਤ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਪੁਸ਼ਤਪਨਾਹੀ ਬੰਦ ਕਰਕੇ ਉਸ ਵੱਲੋਂ ਪੰਜਾਬ ਦੇ ਦੁਆਬਾ ਖੇਤਰ ਵਿਚ ਡੇਰਾ ਬਣਾਉਣ ਦੀ ਕੋਸ਼ਿਸ਼ ਨੂੰ ਰੋਕਿਆ ਜਾਵੇ। ਜੇਕਰ ਸਰਕਾਰ ਨੇ ਲਾਪ੍ਰਵਾਹੀ ਵਰਤੀ ਦਾ ਹਾਲਾਤਾਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਜਲਾਸ ਨੇ ਸਖ਼ਤ ਲਫ਼ਜ਼ਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਬਰਗਾੜੀ ਬੇਅਦਬੀ ਦੇ ਦੋਸ਼ੀ ਰਾਮ ਰਹੀਮ ਦੀ ਹਮਦਰਦ ਨਾ ਬਣੇ ਅਤੇ ਉਸ ਨੂੰ ਨੱਥ ਪਾਵੇ।

 

Trending news