Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਸੰਸਦੀ ਹਲਕਿਆਂ ਦੇ ਇੰਚਾਰਜ ਐਲਾਨੇ
Advertisement
Article Detail0/zeephh/zeephh1864870

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਸੰਸਦੀ ਹਲਕਿਆਂ ਦੇ ਇੰਚਾਰਜ ਐਲਾਨੇ

Shiromani Akali Dal: ਅਕਾਲੀ ਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਚੋਣ ਪ੍ਰਚਾਰ ਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ।

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਸੰਸਦੀ ਹਲਕਿਆਂ ਦੇ ਇੰਚਾਰਜ ਐਲਾਨੇ

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਪ੍ਰਚਾਰ ਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ  ਨੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਅਕਾਲੀ ਦਲ ਨੇ 10 ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੀ ਪੁਸ਼ਟੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਖਾਤੇ ’ਤੇ ਕੀਤੀ ਹੈ।

ਇਹ ਵੀ ਪੜ੍ਹੋ : Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਵੱਡੀ ਕਾਰਵਾਈ- CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ

ਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਖਡੂਰ ਸਾਹਿਬ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ,  ਜਲੰਧਰ ਤੋਂ ਡਾ. ਸੁਖਵਿੰਦਰ ਸੁੱਖੀ, ਫਰੀਦਕੋਟ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ,  ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਫਿਰੋਜ਼ਪੁਰ ਤੋਂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ,  ਲੁਧਿਆਣਾ ਤੋਂ ਐੱਨ ਕੇ ਸ਼ਰਮਾ (ਸ਼ਹਿਰੀ) ਅਤੇ ਤੀਰਥ ਸਿੰਘ ਮਾਹਲਾ (ਦਿਹਾਤੀ) ਤੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ।

ਕਾਬਿਲੇਗੌਰ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਸੀ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਸੀ। ਉਨ੍ਹਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਰਨੈਲ ਸਿੰਘ ਬੌਂਦਲੀ ਨੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜ਼ਪੁਰ ਤੇ ਸਤੀਸ਼ ਕੁਮਾਰ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਸੀ।

ਇਹ ਵੀ ਪੜ੍ਹੋ : Phagwara News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ, ਚੱਲੀਆਂ ਗੋਲੀਆਂ; ਇੱਕ ਦੀ ਮੌਤ

 

Trending news