Punjab Weather News: ਪੰਜਾਬ 'ਚ ਮੀਂਹ ਪੈਣ ਕਾਰਨ ਬਦਲਿਆ ਮੌਸਮ ਦਾ ਮਿਜ਼ਾਜ; ਠੰਢ ਵਧਣ ਦੀ ਪੇਸ਼ੀਨਗੋਈ
Advertisement
Article Detail0/zeephh/zeephh1953300

Punjab Weather News: ਪੰਜਾਬ 'ਚ ਮੀਂਹ ਪੈਣ ਕਾਰਨ ਬਦਲਿਆ ਮੌਸਮ ਦਾ ਮਿਜ਼ਾਜ; ਠੰਢ ਵਧਣ ਦੀ ਪੇਸ਼ੀਨਗੋਈ

Punjab Weather News: ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ।

Punjab Weather News: ਪੰਜਾਬ 'ਚ ਮੀਂਹ ਪੈਣ ਕਾਰਨ ਬਦਲਿਆ ਮੌਸਮ ਦਾ ਮਿਜ਼ਾਜ; ਠੰਢ ਵਧਣ ਦੀ ਪੇਸ਼ੀਨਗੋਈ

Punjab Weather News: ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸ਼ੁੱਕਰਵਾਰ ਸਵੇਰੇ ਫਿਰੋਜ਼ਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਮਗਰੋਂ ਹਲਕੀ ਠੰਢਕ ਮਹਿਸੂਸ ਹੋਣ ਲੱਗੀ।

ਉਧਰ ਮੀਡੀਆ ਨਾਲ ਗੱਲਬਾਤ ਕਰਦਿਆਂ ਮੌਸਮ ਵਿਗਿਆਨੀ ਡਾਕਟਰ ਪ੍ਰਨੀਤ ਕੌਰ ਕਿੰਗਰਾ ਨੇ ਕਿਹਾ ਕਿ ਪਿਛਲੇ ਕਾਫੀ ਦਿਨਾਂ ਵਾਤਾਵਰਨ ਖਰਾਬ ਸੀ ਜਿਸਦੇ ਚਲਦਿਆਂ ਹੁਣ ਲੋਕਾਂ ਨੂੰ ਬਾਰਿਸ਼ ਦੇ ਨਾਲ ਥੋੜੀ ਰਾਹਤ ਮਿਲੇਗੀ ਉਹਨਾਂ ਕਿਹਾ ਕਿ ਮੌਸਮ ਦੀ ਕਲਾਊਡਨੈਸ ਹੋਣ ਦੇ ਚਲਦਿਆਂ ਹਵਾ ਵਿੱਚ ਸੁਧਾਰ ਹੋਵੇਗਾ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕਲ ਦਾ ਤਾਪਮਾਨ 28.2 ਸੀ ਅਤੇ ਅੱਜ ਦਾ 18.0 ਤਾਪਮਾਨ ਦਰਜ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਨੌਰਮਲ ਤਾਪਮਾਨ 11.6 ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵੀ ਇਸ ਦੇ ਨਾਲ ਰਾਹਤ ਮਿਲੇਗੀ।

ਪਾਤੜਾਂ ਵਿੱਚ ਸਵੇਰ ਤੋਂ ਸ਼ੁਰੂ ਹੋਈ ਬਰਸਾਤ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋਇਆ ਉੱਥੇ ਹੀ ਸ਼ਹਿਰ ਅੰਦਰ ਦੀਵਾਲੀ ਨੂੰ ਲੈ ਕੇ ਸਜੀਆਂ ਸਟਾਲਾਂ ਤੇ ਮੰਡੀ ਵਿੱਚ ਪਈ ਫ਼ਸਲ ਲੈ ਕੇ ਆਏ ਕਿਸਾਨਾਂ ਲਈ ਮੁਸੀਬਤ ਬਣ ਕੇ ਸਾਬਤ ਹੋ ਗਈ ਹੈ। ਇਸ ਕਾਰਨ ਕਿਸਾਨਾਂ ਦੇ ਚਿਹਰਿਆਂ ਉਤੇ ਰੌਣਕਾਂ ਗਾਇਬ ਹੋ ਗਈਆਂ ਹਨ ਜਿਸਦੇ ਬਰਸਾਤ ਦੇ ਕਾਰਨ ਜਿੱਥੇ ਕਿਸਾਨਾਂ ਵੱਲੋਂ ਬਿਜਾਈ ਕੀਤੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਤੋਂ ਹੋਣ ਦਾ ਖਦਸ਼ਾ ਬਣ ਗਿਆ ਹੈ ਉੱਥੇ ਹੀ ਵੱਧ ਰਹੇ ਪ੍ਰਦੂਸ਼ਣ ਕਾਰਨ ਬਰਸਾਤ ਦੇ ਨਾਲ ਮੌਸਮ ਦੇ ਵਿੱਚ ਬਹੁਤ ਵੱਡੀ ਤਬਦੀਲ ਆਈ ਹੈ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਲੁਧਿਆਣਾ ਸਮੇਤ ਪੰਜਾਬ ਵਿੱਚ ਬਦਲੇ ਮੌਸਮ ਉਪਰ ਉਤੇ ਮੌਸਮ ਵਿਗਿਆਨੀ ਡਾਕਟਰ ਪੀ ਕੇ ਕਿੰਗਰਾ ਨੇ ਕਿਹਾ ਕਿ ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਹਵਾ ਵਿੱਚ ਸੁਧਾਰ ਹੋਇਆ ਹੈ। ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਪੀਕੇ ਕਿੰਗਰਾ ਨੇ ਦਾਅਵਾ ਕੀਤਾ ਹੈ ਕਿ ਅੱਜ ਸੂਬੇ ਭਰ ਵਿੱਚ ਬਰਸਾਤ ਹੋਵੇਗੀ ਜਿਸ ਦੇ ਨਾਲ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਪਰਾਲੀ ਨਾਲ ਵਧੇ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਚੋਰੀ ਹੋਇਆ ਬੱਚਾ ਮਿਲਿਆ, ਪੁਲਿਸ ਨੇ 14 ਘੰਟਿਆਂ 'ਚ ਸੁਲਝਾਇਆ ਮਾਮਲਾ

 

Trending news