Nri News: ਗੁਰਦਾਸਪੁਰ ਦੇ ਨੌਜਵਾਨ ਦੀ ਜਰਮਨ 'ਚ ਮੌਤ, ਪਾਕਿਸਾਤਨੀ ਮੁੰਡਿਆ ਨਾਲ ਹੋਇਆ ਸੀ ਝਗੜਾ
Advertisement
Article Detail0/zeephh/zeephh2140841

Nri News: ਗੁਰਦਾਸਪੁਰ ਦੇ ਨੌਜਵਾਨ ਦੀ ਜਰਮਨ 'ਚ ਮੌਤ, ਪਾਕਿਸਾਤਨੀ ਮੁੰਡਿਆ ਨਾਲ ਹੋਇਆ ਸੀ ਝਗੜਾ

Nri News:  ਨੌਜਵਾਨ ਬਲਜੀਤ ਸਿੰਘ ਦਾ ਜਰਮਨ ਵਿੱਚ ਪਾਕਿਸਤਾਨੀ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਇਸੇ ਦੌਰਾਨ ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਉਸ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਜਖ਼ਮੀ ਕਰ ਦਿੱਤਾ ਜਿਸ ਤੋਂ ਬਾਅਦ ਨੌਜਵਾਨ ਬਲਜੀਤ ਸਿੰਘ ਦੀ ਮੌਤ ਹੋ ਗਈ। 

Nri News: ਗੁਰਦਾਸਪੁਰ ਦੇ ਨੌਜਵਾਨ ਦੀ ਜਰਮਨ 'ਚ ਮੌਤ, ਪਾਕਿਸਾਤਨੀ ਮੁੰਡਿਆ ਨਾਲ ਹੋਇਆ ਸੀ ਝਗੜਾ

Gurdaspur News(Bhopal Singh): ਗੁਰਦਾਸਪੁਰ ਦੇ ਸਰਹੱਦੀ ਕਸਬਾ ਦੋਰਾਂਗਲਾ ਦੇ ਇੰਡੋ-ਪਾਕ ਬਾਰਡਰ 'ਤੇ ਸਥਿਤ ਪਿੰਡ ਹਸਨਪੁਰ ਦੇ ਨੌਜਵਾਨ ਬਲਜੀਤ ਸਿੰਘ ਦਾ ਜਰਮਨ ਵਿੱਚ ਕਤਲ ਕਰ ਦਿੱਤਾ ਗਿਆ। ਪਿਛਲੇ ਸਾਲ ਹੀ ਬਲਜੀਤ ਸਿੰਘ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ ਗਿਆ ਸੀ। ਪਰ ਕੁੱਝ ਦਿਨ ਪਹਿਲਾਂ ਨੌਜਵਾਨ ਬਲਜੀਤ ਸਿੰਘ ਦਾ ਜਰਮਨ ਵਿੱਚ ਪਾਕਿਸਤਾਨੀ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਇਸੇ ਦੌਰਾਨ ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਉਸ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਜਖ਼ਮੀ ਕਰ ਦਿੱਤਾ ਜਿਸ ਤੋਂ ਬਾਅਦ ਨੌਜਵਾਨ ਬਲਜੀਤ ਸਿੰਘ ਦੀ ਮੌਤ ਹੋ ਗਈ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀ ਦੂਤਾਵਾਸ ਨਾਲ ਗੱਲਬਾਤ ਕਰਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ  ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

ਪਾਕਿਸਤਾਨ ਦੇ ਨੌਜਵਾਨਾਂ ਨਾਲ ਹੋਇਆ ਝਗੜਾ
ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਬਲਜੀਤ ਸਿੰਘ ਦੇ ਦੋ ਬੱਚੇ ਹਨ ਅਤੇ ਉਹ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਪਿਛਲੇ ਸਾਲ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਜਰਮਨ ਦੇ ਸ਼ਹਿਰ ਬਰਲਿਨ ਵਿੱਚ ਗਿਆ ਸੀ ਅਤੇ ਉੱਥੇ ਫੂਡ ਡਿਲੀਵਰੀ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਸ਼ਾਮ ਨੂੰ ਉਸਦੇ ਘਰ ਦੇ ਬਾਹਰ ਖੜੇ ਕੁਝ ਪਾਕਿਸਤਾਨੀ ਮੁੰਡਿਆਂ ਨਾਲ ਉਸਦਾ ਝਗੜਾ ਹੋ ਗਿਆ ਅਤੇ ਝਗੜੇ ਦੌਰਾਨ ਇੱਕ ਪਾਕਿਸਤਾਨੀ ਨੌਜਵਾਨ ਨੇ ਉਸਦੇ ਢਿੱਡ ਵਿੱਚ ਚਾਕੂ ਮਾਰ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ।

ਦੋ ਬੱਚਿਆ ਨੂੰ ਪਿੱਛੇ ਛੱਡ ਗਿਆ ਬਲਜੀਤ

ਪਰਿਵਾਰ ਦਾ ਕਹਿਣਾ ਹੈ ਕਿ ਬਲਜੀਤ ਦੀ ਮੌਤ ਦੀ ਜਾਣਕਾਰੀ ਉਹਨਾਂ ਨੂੰ ਉਸਦੇ ਭਰਾ ਦੇ ਇੱਕ ਦੋਸਤ ਨੇ ਦਿੱਤੀ। ਬਲਜੀਤ ਦੀ ਮੌਤ ਦੀ ਇਹ ਜਾਣਕਾਰੀ ਮਿਲਦੇ ਹੀ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਬਲਜੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ।

ਦੋਸ਼ੀਆਂ ਖਿਲਾਫ ਕੇਂਦਰ ਤੋਂ ਕਾਰਵਾਈ ਦੀ ਮੰਗ

ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀ ਦੂਤਾਵਾਸ ਨਾਲ ਗੱਲਬਾਤ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇ ਅਤੇ ਉਹਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸਦੇ ਜੱਦੀ ਪਿੰਡ ਵਿਖੇ ਉਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਪਰਿਵਾਰ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਨੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਸੀ ਜਿਸ ਦਾ ਜਵਾਬ ਆ ਚੁੱਕਾ ਹੈ ਕਿ ਉਹਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇਗੀ। ਪਰ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਦੋਸ਼ੀਆਂ ਨੂੰ ਸਜ਼ਾ ਦਵਾਉਣ ਵਿੱਚ ਉਹਨਾਂ ਦੀ ਮਦਦ ਕਰੇ।

 

Trending news