Arvind Kejriwal News: ਆਮ ਆਦਮੀ ਪਾਰਟੀ ਅੱਜ ਕਰੇਗੀ ਭਾਜਪਾ ਦਫਤਰ ਅੱਗੇ ਰੋਸ ਮੁਜ਼ਾਹਰਾ
Advertisement
Article Detail0/zeephh/zeephh2253538

Arvind Kejriwal News: ਆਮ ਆਦਮੀ ਪਾਰਟੀ ਅੱਜ ਕਰੇਗੀ ਭਾਜਪਾ ਦਫਤਰ ਅੱਗੇ ਰੋਸ ਮੁਜ਼ਾਹਰਾ

Arvind Kejriwal News:  ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਰ ਅਰਵਿੰਦ ਕੇਜਰੀਵਾਲ ਨੇ ਆਪਣੇ ਪੀਏ ਬਿਭਵ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਕਾਨਫਰੰਸ ਦੌਰਾਨ ਭਾਜਪਾ ਨੂੰ ਚੁਣੌਤੀ ਦਿੱਤੀ।

Arvind Kejriwal News: ਆਮ ਆਦਮੀ ਪਾਰਟੀ ਅੱਜ ਕਰੇਗੀ ਭਾਜਪਾ ਦਫਤਰ ਅੱਗੇ ਰੋਸ ਮੁਜ਼ਾਹਰਾ

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਰ ਅਰਵਿੰਦ ਕੇਜਰੀਵਾਲ ਨੇ ਆਪਣੇ ਪੀਏ ਬਿਭਵ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਕਾਨਫਰੰਸ ਦੌਰਾਨ ਭਾਜਪਾ ਨੂੰ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਸਾਰੇ ਆਗੂਆਂ ਨੂੰ ਜੇਲ੍ਹ ਭੇਜਣ ਉਤੇ ਤੁਲੀ ਹੋਈ ਹੈ। 

ਕੇਜਰੀਵਾਲ ਨੇ ਕਿਹਾ ਕਿ 12 ਵਜੇ ਭਾਜਪਾ ਹੈੱਡਕੁਆਰਟਰ ਆਪਣੇ ਸਾਰੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਅਤੇ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਨਾਲ ਆਉਣਗੇ। ਇਸ ਤਰ੍ਹਾਂ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਰਕਰਾਂ ਭਾਜਪਾ ਦੇ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਸ ਵੀ ਨੇਤਾ ਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹਨ, ਉਸ ਨੂੰ ਗ੍ਰਿਫਤਾਰ ਕਰ ਸਕਦੇ ਹਨ। ਉਹ ਤੁਹਾਡੇ ਸਾਰੇ ਨੇਤਾਵਾਂ ਨੂੰ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ, 'ਤੁਸੀਂ ਦੇਖ ਰਹੇ ਹੋ ਕਿ ਕਿਵੇਂ ਇਹ ਲੋਕ 'ਆਪ' ਦੇ ਨੇਤਾਵਾਂ ਦੇ ਪਿੱਛੇ ਲੱਗ ਗਏ ਹਨ।

ਉਹ ਉਨ੍ਹਾਂ ਦੇ ਨੇਤਾਵਾਂ ਨੂੰ ਇੱਕ ਤੋਂ ਬਾਅਦ ਇੱਕ ਜੇਲ੍ਹ ਵਿੱਚ ਬੰਦ ਕਰ ਰਹੇ ਹਨ। ਉਨ੍ਹਾਂ ਨੇ ਮੈਨੂੰ ਜੇਲ੍ਹ ਵਿੱਚ ਡੱਕ ਦਿੱਤਾ, ਮਨੀਸ਼ ਸਿਸੋਦੀਆ ਨੂੰ ਜੇਲ੍ਹ ਵਿੱਚ ਪਾ ਦਿੱਤਾ, ਸਤਿੰਦਰ ਜੈਨ ਨੂੰ ਜੇਲ੍ਹ ਵਿੱਚ ਪਾ ਦਿੱਤਾ, ਸੰਜੇ ਸਿੰਘ ਨੂੰ ਜੇਲ੍ਹ ਵਿੱਚ ਪਾ ਦਿੱਤਾ, ਅੱਜ ਮੇਰੇ ਪੀਏ ਨੂੰ ਜੇਲ੍ਹ ਵਿੱਚ ਪਾ ਦਿੱਤਾ, ਹੁਣ ਉਹ ਕਹਿ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਜੇਲ੍ਹ ਵਿੱਚ ਡੱਕ ਦੇਣਗੇ ਹੁਣੇ ਹੁਣੇ ਲੰਡਨ ਤੋਂ ਪਰਤੇ ਹਨ।

ਕੁਝ ਦਿਨਾਂ ਵਿੱਚ ਉਹ ਕਹਿ ਰਹੇ ਹਨ ਕਿ ਸੌਰਭ ਭਾਰਦਵਾਜ ਨੂੰ ਵੀ ਜੇਲ੍ਹ ਵਿੱਚ ਡੱਕਿਆ ਜਾਵੇਗਾ, ਆਤਿਸ਼ੀ ਨੂੰ ਵੀ ਜੇਲ੍ਹ ਵਿੱਚ ਡੱਕਿਆ ਜਾਵੇਗਾ। ਉਨ੍ਹਾਂ ਨੇ ਪੀ.ਐੱਮ. ਮੋਦੀ ਨੂੰ ਕਿਹਾ ਕਿ ਤੁਸੀਂ ਜੇਲ੍ਹ-ਜੇਲ੍ਹ ਦਾ ਖੇਡ ਖੇਡ ਰਹੇ ਹੋ, ਕੱਲ੍ਹ ਮੈਂ ਸਾਰੇ ਵੱਡੇ ਨੇਤਾਵਾਂ ਨਾਲ ਦੁਪਹਿਰ 12 ਵਜੇ ਭਾਜਪਾ ਹੈੱਡ ਕੁਆਰਟਰ ਆ ਰਿਹਾ ਹਾਂ। ਜਿਸ ਨੂੰ ਵੀ ਤੁਸੀਂ ਜੇਲ੍ਹ ਭੇਜਣਾ ਚਾਹੁੰਦੇ ਹੋ ਭੇਜ ਸਕਦੇ ਹੋ।

ਇਹ ਵੀ ਪੜ੍ਹੋ : Anil Joshi News: ਅਨਿਲ ਜੋਸ਼ੀ ਨੇ ਪੁਲਿਸ ਰਿਕਾਰਡ ਕੀਤਾ ਪੇਸ਼, ਜਾਣੋ ਅਕਾਲੀ ਦਲ ਦੇ ਉਮੀਦਵਾਰ 'ਤੇ ਕਿੰਨੇ ਹਨ ਮਾਮਲੇ ਦਰਜ?

ਸਾਰਿਆਂ ਨੂੰ ਇਕੱਠੇ ਜੇਲ੍ਹ ਭੇਜ ਦਿਓ। ਤੁਸੀਂ ਜੇ ਸੋਚਦੇ ਹੋ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਜੇਲ੍ਹ ਭੇਜ ਕੇ ਪਾਰਟੀ ਨੂੰ ਕਰੱਸ਼ ਕਰ ਦੇਵੋਗੇ, ਅਜਿਹਾ ਨਹੀਂ ਹੋਵੇਗਾ। ਆਮ ਆਦਮੀ ਪਾਰਟੀ ਇੱਕ ਸੋਚ ਹੈ, ਇਹ ਦਿਨ ਬ ਦਿਨ ਵੱਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : Bibhav Kumar Detained: ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਗ੍ਰਿਫ਼ਤਾਰ; ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼

Trending news