Punjab Kisan Andolan: ਅੰਨਦਾਤਾ ਨੇ ਮੁੜ ਸੰਘਰਸ਼ ਦੇ ਬਿਗੁਲ ਵਜਾ ਦਿੱਤਾ ਹੈ। ਆਖਰ ਕਿਸਾਨ ਦਿੱਲੀ ਵਿੱਚ ਅੰਦੋਲਨ ਵਿੱਢਣ ਕਿਉਂ ਵਿੱਢਣ ਜਾ ਰਹੇ ਹਨ?
Trending Photos
Punjab Kisan Andolan: ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ।
ਅੰਬਾਲਾ ਦੇ ਸ਼ੰਭੂ ਬਾਰਡਰ ਅਤੇ ਫਤਿਹਾਬਾਦ 'ਤੇ ਬੈਰੀਕੇਡ ਤੇ ਲੋਹੇ ਦੇ ਕਿੱਲ ਠੋਕੇ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸਿਰਸਾ ਦੇ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਡੱਬਵਾਲੀ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਦੋ ਆਰਜ਼ੀ ਜੇਲ੍ਹਾਂ ਬਣਾਈਆਂ ਹਨ। ਰਾਜਪਾਲ ਨੇ ਇਸ ਦੇ ਲਈ ਗ੍ਰਹਿ ਵਿਭਾਗ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਨੇ ਬੀਐਸਐਫ ਅਤੇ ਸੀਆਰਪੀਐਫ ਦੀਆਂ 64 ਕੰਪਨੀਆਂ ਹਰਿਆਣਾ ਭੇਜੀਆਂ ਹਨ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਮੰਗਾਂ ਨੂੰ ਅਮਲੀਜਾਮਾ ਪਹਿਨਾਏ ਜਾਣ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਦੇ ਕੰਨ ਉਪਰ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਬਰ ਬਥੇਰਾ ਹੋ ਗਿਆ ਹੈ ਮੁੜ ਦਿੱਲੀ ਲਗਾਇਆ ਜਾਵੇਗਾ।
ਕਿਸਾਨਾਂ ਆਪਣੀ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਕਿਸਾਨ ਇਨ੍ਹਾਂ ਮੰਗਾਂ 'ਤੇ ਅੜੇ
ਕਾਬਿਲੇਗੌਰ ਹੈ ਕਿ ਪਿਛਲੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨ ਨਵੇਂ ਖੇਤੀ ਕਾਨੂੰਨਾਂ ਕੀਤਾ ਸੀ ਵਿਰੋਧ।
ਇਹ ਵੀ ਪੜ੍ਹੋ : Delhi Kisan Andolan 2.0: ਅੰਨਦਾਤਾ ਦਾ ਦਿੱਲੀ ਕੂਚ; ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ